Jeremiah 45

1ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਲਿਖਿਆ ਕਿ 2ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ, 3ਤੂੰ ਆਖਿਆ ਕਿ ਹਾਇ ਮੇਰੇ ਉੱਤੇ ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ

4ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ । ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ ।

5

Copyright information for PanULB