Psalms 127

ਸੁਲੇਮਾਨ ਦਾ ਯਾਤਰਾ ਦਾ ਗੀਤ

1ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ । ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ । 2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਦਿੰਦਾ ਹੈ ।

3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਇਨਾਮ ਹੈ, 4ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜਵਾਨੀ ਦੇ ਪੁੱਤਰ ਹਨ, ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ !

5

Copyright information for PanULB