Psalms 90

ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ

1ਹੇ ਪ੍ਰਭੂ, ਪੀੜ੍ਹੀਓ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ । 2ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।

3

ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ !
4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ ।

5

ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ ।
6ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ ।

7

ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ ।
8ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ ।

9

ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ ।
10ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦੀ ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ ।

11

ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈ ?
12ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਕਿ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ । 13ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੱਕ ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ !

14

ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ ।
15ਸਾਨੂੰ ਉੰਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ । 16ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ ।

17

ਪ੍ਰਭੂ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ ।

Copyright information for PanULB