Psalms 24
ਦਾਊਦ ਦਾ ਭਜਨ
1ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ । 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆ ਉੱਤੇ ਕਾਇਮ ਕੀਤਾ । 3ਯਹੋਵਾਹ ਦੇ ਪਹਾੜ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ,ਅਤੇ ਛਲਣ ਲਈ ਸਹੁੰ ਨਹੀਂ ਖਾਧੀ । 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ । 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਨ ਭਾਲਦੀ ਹੈ, ਹੇ ਯਾਕੂਬ । ਸਲਹ । 7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵੱਜਿਓ, ਉੱਚੇ ਹੋ ਜਾਓ ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ । 8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ । 9ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵੱਜਿਓ, ਉੱਚੇ ਹੋ ਜਾਓ ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ । ਇਹ ਜਲਾਲ ਦਾ ਪਾਤਸ਼ਾਹ ਕੌਣ ਹੈ ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ । ਸਲਹ । 10
Copyright information for
PanULB