1 Chronicles 5

1ਇਸਰਾਏਲ ਦੇ ਜੇਠੇ ਰਊਬੇਨ ਦੇ ਪੁੱਤਰ (ਉਹ ਜੇਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਜੇਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਜੇਠਾ ਕਰਕੇ ਨਹੀਂ ਗਿਣਿਆ ਜਾਂਦਾ) 2ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਜੇਠਾ ਹੋਣ ਦਾ ਹੱਕ ਯੂਸੁਫ਼ ਦਾ ਸੀ 3ਇਸਰਾਏਲ ਦੇ ਜੇਠੇ ਰਊਬੇਨ ਦੇ ਪੁੱਤਰ, ਹਨੋਕ ਤੇ ਫੱਲੂ, ਹਸਰੋਨ ਤੇ ਕਰਮੀ

4ਯੋਏਲ ਦੇ ਪੁੱਤਰ, ਸ਼ਮਅਯਾਹ ਉਹ ਦਾ ਪੁੱਤਰ, ਗੋਗ ਉਹ ਦਾ ਪੁੱਤਰ ਸ਼ਿਮਈ ਉਹ ਦਾ ਪੁੱਤਰ 5ਮੀਕਾਹ ਉਹ ਦਾ ਪੁੱਤਰ, ਰਆਯਾਹ ਉਹ ਦਾ ਪੁੱਤਰ, ਬਆਲ ਉਹ ਦਾ ਪੁੱਤਰ 6ਬਏਰਾਹ ਉਹ ਦਾ ਪੁੱਤਰ, ਜਿਸ ਨੂੰ ਅੱਸ਼ੂਰ ਦਾ ਰਾਜਾ ਤਿਲਗਥ ਪਿਲਨਅਸਰ ਬੰਧੂਆ ਬਣਾਕੇ ਲੈ ਗਿਆ । ਉਹ ਰਊਬੇਨੀਆਂ ਦਾ ਸਰਦਾਰ ਸੀ

7ਉਹ ਦੇ ਭਰਾ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਜਦ ਉਨ੍ਹਾਂ ਦੀਆਂ ਪੀੜ੍ਹੀਆਂ ਦੀ ਕੁਲ ਪੱਤ੍ਰੀ ਬਣੀ ਇਹ ਸਨ, ਮੁਖੀ, ਯਈਏਲ ਤੇ ਜ਼ਕਰਯਾਹ 8ਅਤੇ ਬਲਆ ਆਜ਼ਾਜ਼ ਦਾ ਪੁੱਤਰ, ਸ਼ਮਆ ਦਾ ਪੁੱਤਰ, ਯੋਏਲ ਦਾ ਪੁੱਤਰ ਜਿਹੜਾ ਅਰੋਏਰ ਵਿੱਚ ਨਬੋ ਤੇ ਬਆਲ ਮਓਨ ਤੱਕ ਵੱਸਦਾ ਸੀ 9ਅਤੇ ਉਹ ਚੜਦੇ ਪਾਸੇ ਫਰਾਤ ਦਰਿਆ ਤੋਂ ਉਜਾੜ ਦੇ ਰਸਤੇ ਤੱਕ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ

10ਅਤੇ ਸ਼ਾਊਲ ਦੇ ਦਿਨਾਂ ਵਿੱਚ ਉਨ੍ਹਾਂ ਨੇ ਹਗਰੀਆਂ ਨਾਲ ਯੁਧ ਕੀਤਾ ਜਿਹੜੇ ਉਨ੍ਹਾਂ ਦੇ ਹੱਥੋਂ ਮਾਰੇ ਗਏ ਅਤੇ ਓਹ ਗਿਲਆਦ ਦੇ ਸਾਰੇ ਚੜਦੇ ਵੱਲ ਆਪਣੇ ਤੰਬੂਆਂ ਵਿੱਚ ਵੱਸੇ ।

11ਗਾਦੀ ਉਨ੍ਹਾਂ ਦੇ ਸਾਹਮਣੇ ਬਾਸ਼ਾਨ ਦੇ ਦੇਸ ਵਿੱਚ ਸਲਕਾਹ ਤੱਕ ਵੱਸੇ 12ਯੋਏਲ ਮੁਖੀ ਸੀ, ਫੇਰ ਦੂਜਾ ਸ਼ਾਫਾਨ ਅਤੇ ਯਅਨਈ ਤੇ ਸ਼ਾਫਾਟ ਬਾਸ਼ਾਨ ਵਿੱਚ 13ਅਤੇ ਉਨ੍ਹਾਂ ਦੇ ਪੁਰਖਾਂ ਦੇ ਘਰਾਣੇ ਦੇ ਸੱਤ ਭਰਾ, ਮੀਕਾਏਲ ਤੇ ਮਸ਼ੂੱਲਾਮ ਤੇ ਸ਼ਬਾ ਤੇ ਯੋਰਈ ਤੇ ਯਅਕਾਨ ਤੇ ਜ਼ੀਆ ਤੇ ਏਬਰ ਸਨ

14ਇਹ ਅਬੀਹਯਿਲ ਦੇ ਪੁੱਤਰ, ਹੂਰੀ ਦੇ ਪੁੱਤਰ, ਯਾਰੋਆਹ ਦਾ ਪੁੱਤਰ, ਗਿਲਆਦ ਦਾ ਪੁੱਤਰ, ਮੀਕਾਏਲ ਦਾ ਪੁੱਤਰ, ਯਸ਼ੀਸ਼ਈ ਦਾ ਪੁੱਤਰ, ਯਹਦੋ ਦਾ ਪੁੱਤਰ, ਬੂਜ਼ ਦਾ ਪੁੱਤਰ 15ਅਬਦੀਏਲ ਦਾ ਪੁੱਤਰ ਅਹੀ, ਗੂਨੀ ਦਾ ਪੁੱਤਰ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦਾ ਮੁਖੀ

16ਅਤੇ ਓਹ ਗਿਲਆਦ ਵਿੱਚ ਬਾਸ਼ਾਨ ਵਿੱਚ ਅਤੇ ਉਸ ਦੇ ਪਿੰਡਾਂ ਵਿੱਚ ਤੇ ਸ਼ਾਰੋਨ ਦੀਆਂ ਸਾਰੀਆਂ ਚਾਰਾਗਾਹਾਂ ਵਿੱਚ ਉਨ੍ਹਾਂ ਦੀਆਂ ਹੱਦਾਂ ਤੱਕ ਵੱਸਦੇ ਸਨ 17ਯਹੂਦਾਹ ਦੇ ਪਾਤਸ਼ਾਹ ਯੋਥਾਮ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਦਿਨਾਂ ਵਿੱਚ ਇਹ ਸਾਰੀਆਂ ਕੁਲਪੱਤ੍ਰੀਆਂ ਲਿਖੀਆਂ ਗਈਆਂ ।

18ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੌਤਾਲੀ ਹਜ਼ਾਰ ਸੱਤ ਸੌ ਸੱਠ ਜੋਧੇ ਸਨ 19ਅਤੇ ਇਹ ਹਗਰੀਆਂ, ਯਟੂਰ ਤੇ ਨਾਫੀਸ਼ ਤੇ ਨੋਦਾਬ ਨਾਲ ਲੜੇ

20ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ 21ਅਤੇ ਓਹ ਉਨ੍ਹਾਂ ਦੇ ਪਸ਼ੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲਖ, ਅਤੇ ਖੋਤੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ 22ਸੋ ਬਹੁਤ ਸਾਰੇ ਲੋਕ ਵੱਢੇ ਗਏ ਕਿਉਂ ਜੋ ਇਹ ਯੁਧ ਪਰਮੇਸ਼ੁਰ ਦੀ ਵੱਲੋਂ ਸੀ ਅਤੇ ਉਹ ਗ਼ੁਲਾਮ ਹੋਣ ਦੇ ਸਮੇਂ ਤੱਕ ਉਨ੍ਹਾਂ ਦੇ ਥਾਂ ਵਿੱਚ ਵੱਸਦੇ ਰਹੇ ਸਨ ।

23ਮਨੰਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਦੀ ਧਰਤੀ ਵਿੱਚ ਵੱਸੇ । ਓਹ ਬਾਸ਼ਾਨ ਤੋਂ ਬਅਲਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੱਕ ਵਧਦੇ ਗਏ 24ਇਹ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਜੋਧੇ, ਨਾਮੀ, ਤੇ ਆਪਣੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ ।

25ਅਤੇ ਉਨ੍ਹਾਂ ਨੇ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਤੇ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਨਾਲ ਜ਼ਨਾਹ ਕੀਤਾ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਅੱਗੇ ਨਸ਼ਟ ਕੀਤਾ ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰੂਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਰਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ । ਉਹ ਅੱਜ ਤੱਕ ਉੱਥੇ ਹੀ ਵਸਦੇ ਹਨ ।

26

Copyright information for PanULB