1 Chronicles 9

1ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ । 2ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ ਤੇ ਨਥੀਨੀਮ ਸਨ 3ਅਤੇ ਯਹੂਦੀਆਂ ਵਿਚੋਂ, ਬਿਨਯਾਮੀਨੀਆਂ ਵਿਚੋਂ, ਅਫਰਈਮੀਆਂ ਵਿਚੋਂ ਅਤੇ ਮਨੱਸ਼ੀਆਂ ਵਿਚੋਂ ਯਰੂਸ਼ਲਮ ਵਿੱਚ ਇਹ ਵੱਸਦੇ ਸਨ,

4ਊਥਈ ਅੰਮੀਹੂਦ ਦਾ ਪੁੱਤਰ ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ, ਫਰਸ ਦੇ ਪੁੱਤਰਾਂ ਵਿਚੋਂ, ਯਹੂਦਾਹ ਦਾ ਪੁੱਤਰ, 5ਅਤੇ ਸ਼ੀਲੋਨੀਆਂ ਵਿਚੋਂ, ਅਸਾਯਾਹ ਜੇਠਾ ਤੇ ਉਹ ਦਾ ਪੁੱਤਰ 6ਅਤੇ ਜ਼ਰਹ ਦੇ ਪੁੱਤਰਾਂ ਵਿਚੋਂ, ਯਊਏਲ ਤੇ ਉਨ੍ਹਾਂ ਦੇ ਭਰਾ ਛੇ ਸੌ ਨੱਬੇ

7ਅਤੇ ਬਿਨਯਾਮੀਨ ਦੇ ਪੁੱਤਰਾਂ ਵਿਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ, ਹੋਦਵਯਾਹ ਦਾ ਪੁੱਤਰ, ਹਸਨੂਆਹ ਦਾ ਪੁੱਤਰ, 8ਤੇ ਯਿਬਨਯਾਹ ਯਰੋਹਾਮ ਦਾ ਪੁੱਤਰ ਤੇ ਏਲਾਹ ਉੱਜੀ ਦਾ ਪੁੱਤਰ, ਮਿਕਰੀ ਦਾ ਪੁੱਤਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤਰ, ਰਊਏਲ ਦਾ ਪੁੱਤਰ, ਯਿਬਨੀਯਾਹ ਦਾ ਪੁੱਤਰ 9ਅਤੇ ਉਨ੍ਹਾਂ ਦੇ ਭਰਾ ਆਪਣੀਆਂ ਪੀੜ੍ਹੀਆਂ ਅਨੁਸਾਰ ਨੌ ਸੌ ਛਿਪੰਜਾ ਸਨ । ਇਹ ਸਾਰੇ ਮਨੁੱਖ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ।

10ਅਤੇ ਜਾਜਕਾਂ ਵਿਚੋਂ ਯਦਅਯਾਹ ਤੇ ਯਹੋਯਾਰੀਬ ਤੇ ਯਾਕੀਨ 11ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਸਾਦੋਕ ਦਾ ਪੁੱਤਰ, ਮਰਾਯੋਥ ਦਾ ਪੁੱਤਰ, ਅਹੀਟੂਬ ਦਾ ਪੁੱਤਰ, ਪਰਮੇਸ਼ੁਰੀ ਭਵਨ ਦਾ ਪ੍ਰਧਾਨ

12ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ 13ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸੱਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਬਹੁਤ ਕੁਸ਼ਲ ਸਨ ।

14ਅਤੇ ਲੇਵੀਆਂ ਵਿਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿਚੋਂ 15ਅਤੇ ਬਕਬੱਕਰ, ਹਰਸ਼ ਤੇ ਗਾਲਲ ਤੇ ਮੱਤਨਯਾਹ ਮੀਕਾ ਦਾ ਪੁੱਤਰ, ਜ਼ਿਕਰੀ ਦਾ ਪੁੱਤਰ, ਆਸਫ ਦਾ ਪੁੱਤਰ 16ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ ।

17ਅਤੇ ਕਰਬਾਨ ਇਹ ਸਨ, ਸ਼ੱਲੂਮ ਤੇ ਅੱਕੂਬ ਤੇ ਟਲਮੋਨ ਤੇ ਅਹੀਮਾਨ ਤੇ ਉਨ੍ਹਾਂ ਦਾ ਭਰਾ ਸ਼ੱਲੂਮ ਮੁਖੀਆ ਸੀ 18ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ । ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ 19ਅਤੇ ਸ਼ੱਲੂਮ ਕੋਰੇ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਾ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵਾਜ਼ੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਤਾ ਦਾਦੇ ਯਹੋਵਾਹ ਦੇ ਡੇਰੇ ਦੇ ਦੁਆਰੇ ਦੇ ਰਾਖੇ ਹੋਏ ਸਨ

20ਅਤੇ ਫੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ 21ਅਤੇ ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ

22ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ । ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿਥੀ ਹੋਈ ਜੁੰਮੇਵਾਰੀ ਉੱਤੇ ਥਾਪਿਆ 23ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ 24ਚਾਰੋਂ ਪਾਸੇ ਪੂਰਬ, ਪੱਛਮ, ਉੱਤਰ, ਦੱਖਣ ਵੱਲ ਦਰਬਾਨ ਸਨ

25ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਹਰ ਹਫ਼ਤੇ ਵਾਰੋ ਵਾਰੀ ਉਨ੍ਹਾਂ ਦੇ ਨਾਲ ਬੈਠਣ ਆਉਂਦੇ ਸਨ 26ਕਿਉਂ ਜੋ ਉਹ ਚਾਰ ਮੁਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ 27ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜੁੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ ।

28ਅਤੇ ਉਨ੍ਹਾਂ ਵਿਚੋਂ ਕਈ ਉਪਾਸਨਾ ਦੇ ਭਾਂਡਿਆਂ ਉੱਤੇ ਥਾਪੇ ਹੋਏ ਸਨ ਕਿਉਂਕਿ ਓਹ ਉਨ੍ਹਾਂ ਨੂੰ ਗਿਣ ਕੇ ਅੰਦਰ ਲਿਆਉਂਦੇ ਤੇ ਗਿਣ ਕੇ ਬਾਹਰ ਲੈ ਜਾਂਦੇ ਸਨ 29ਅਤੇ ਕਈ ਉਨ੍ਹਾਂ ਵਿਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ

30ਅਤੇ ਜਾਜਕ ਦੇ ਪੁੱਤਰਾਂ ਵਿਚੋਂ ਕਈ ਸੁਗੰਧੀਆਂ ਦਿਆਂ ਮਸਾਲਿਆਂ ਦਾ ਕੰਮ ਕਰਦੇ ਸਨ 31ਅਤੇ ਮਤਿਥਯਾਹ ਲੇਵੀਆਂ ਵਿਚੋਂ ਜਿਹੜਾ ਕਾਰਹੀ ਸ਼ੱਲੁਮ ਦਾ ਜੇਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜੁੰਮੇਵਾਰੀ ਰੱਖਦਾ ਸੀ 32ਅਤੇ ਕਹਾਥੀਆਂ ਦੇ ਭਰਾਵਾਂ ਵਿਚੋਂ ਕਈ ਚੜਾਵੇ ਦੀ ਰੋਟੀ ਉੱਤੇ ਜਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ ।

33ਅਤੇ ਇਹ ਉਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਰਹਿ ਕੇ ਦੂਜੇ ਦੇ ਕੰਮ ਤੋਂ ਅੱਡ ਸਨ, ਕਿਉਂ ਜੋ ਉਹ ਰਾਤ ਦਿਨ ਆਪਣੇ ਕੰਮ ਵਿੱਚ ਰੁਝੇ ਰਹਿੰਦੇ ਸਨ 34ਇਹ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ । ਇਹ ਯਰੂਸ਼ਲਮ ਵਿੱਚ ਵੱਸਦੇ ਸਨ ।

35ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ । 36ਉਹ ਦਾ ਜੇਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਗੇਰ ਤੇ ਨਾਦਾਬ 37ਅਤੇ ਗਦੋਰ ਤੇ ਅਹਯੋ ਤੇ ਜ਼ਕਰਯਾਹ ਤੇ ਮਿਕਲੋਥ

38ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆ ਅਤੇ ਉਹ ਵੀ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਨਾਲ ਆਹਮੋ ਸਾਹਮਣੇ ਵੱਸਦੇ ਸਨ । 39ਅਤੇ ਨੇਰ ਤੋਂ ਕੀਸ਼ ਜੰਮਿਆ ਤੇ ਕੀਸ਼ ਤੋਂ ਸ਼ਾਊਲ ਜੰਮਿਆ ਤੇ ਸ਼ਾਊਲ ਤੋਂ ਯੋਨਾਥਾਨ ਅਤੇ ਮਲਕੀਸ਼ੂਆ ਤੇ ਅਬੀਨਾਦਾਬ ਤੇ ਅਸ਼ਬਆਲ 40ਅਤੇ ਯੋਨਾਥਾਨ ਦਾ ਪੁੱਤਰ ਮਰੀਬਬਅਲ ਸੀ ਅਤੇ ਮਰੀਬਬਅਲ ਤੋਂ ਮੀਕਾਹ ਜੰਮਿਆ

41ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਹਰੇਆ 42ਅਤੇ ਆਹਜ਼ ਤੋਂ ਯਾਰਾਹ ਜੰਮਿਆ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ 43ਅਤੇ ਮੋਸਾ ਤੋਂ ਬਿਨਆ ਜੰਮਿਆ ਅਤੇ ਰਫਾਯਾਹ ਉਹ ਦਾ ਪੁੱਤਰ, ਅਲਆਸਾਹ ਉਹ ਦਾ ਪੁੱਤਰ, ਆਸੇਲ ਉਹ ਦਾ ਪੁੱਤਰ ਅਤੇ ਆਸੇਲ ਦੇ ਛੇ ਪੁੱਤਰ ਸਨ ਤੇ ਉਨ੍ਹਾਂ ਦੇ ਨਾਮ ਇਹ ਸਨ, ਅਜ਼ਾਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ । ਇਹ ਆਸੇਲ ਦੇ ਪੁੱਤਰ ਸਨ ।

44

Copyright information for PanULB