1 Corinthians 11

1ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ ।

2ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ । 3ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ । 4ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ ।

5ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ । 6ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ ।

7ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ । 8ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ ।

9ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ । 10ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ ।

11ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ । 12ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁੱਝ ਪਰਮੇਸ਼ੁਰ ਤੋਂ ਹੈ ।

13ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ ? 14ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ ? 15ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ । 16ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ ।

17ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ । 18ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ । 19ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ ।

20ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ । 21ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ ! 22ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ ? ਮੈਂ ਤੁਹਾਨੂੰ ਕੀ ਆਖਾਂ ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ ।

23ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ । 24ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ । ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।

25ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ । ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ । 26ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ ।

27ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ । 28ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ । 29ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ । 30ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ ।

31ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ । 32ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ ।

33ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ । ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ ।

34

Copyright information for PanULB