1 Corinthians 2

1ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ । 2ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ ।

3ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ । 4ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ । 5ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ ।

6ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ । 7ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ।

8ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ । 9ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ ।

10ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ । 11ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ ।

12ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ । 13ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਕ ਗੱਲਾਂ ਆਤਮਕ ਮਨੁੱਖਾਂ ਨੂੰ ਦੱਸਦੇ ਹਾਂ ।

14ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ । 15ਪਰ ਜਿਹੜਾ ਆਤਮਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ । ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ ।

16

Copyright information for PanULB