1 Kings 16

1ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ । 2ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ ।

3ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ । 4ਜੋ ਬਆਸ਼ਾ ਦੀ ਅੰਸ਼ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ਼ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ ।

5ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ? 6ਸੋ ਬਆਸ਼ਾ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ ।

7ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ ।

8ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ । 9ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ ਪੀ ਕੇ ਮਸਤ ਹੋ ਰਿਹਾ ਸੀ ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ । 10ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ ।

11ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ । 12ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ । 13ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ ।

14ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ ?

15ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ । 16ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉਤੇ ਪਾਤਸ਼ਾਹ ਬਣਾਇਆ । 17ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ ।

18ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ । ਸੋ ਉਹ ਮਰ ਗਿਆ । 19ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ । 20ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ ? ।

21ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ । ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ । 22ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ ।

23ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ । 24ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁੱਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ ।

25ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ । 26ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ ।

27ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ ? 28ਸੋ ਆਮਰੀ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ ।

29ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ । 30ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ ।

31ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ । 32ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ । 33ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ ।

ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ । ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ ।

34

Copyright information for PanULB