1 Kings 9

1ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ । 2ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਨ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਨ ਦਿੱਤਾ ਸੀ ।

3ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੂੰ ਮੇਰੇ ਅੱਗੇ ਕੀਤੀ ਸੁਣਿਆ । ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ ।

4ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੇ ਹੁਕਮਾਂ ਤੇ ਨਿਯਮਾਂ ਦੀ ਪਾਲਨਾ ਕਰੇਂਗਾ । 5ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜੋਂ ਨਾ ਰਹੇਗੀ ।

6ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਹੋਰਨਾਂ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ । 7ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।

8ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿਕੱਕਾਰ ਦੇਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ ? 9ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਉਹ ਓਪਰੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ ।

10ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ । 11ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ ।

12ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਹ ਨੂੰ ਚੰਗੇ ਨਾ ਲੱਗੇ । 13ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕੇਹੋ ਜੇਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ । 14ਹੀਰਾਮ ਨੇ ਪਾਤਸ਼ਾਹ ਕੋਲ ਇੱਕ ਸੌ ਵੀਹ ਤੋੜੇ ਸੋਨਾ ਭੇਜਿਆ ।

15ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਤੇ ਮਿੱਲੋ ਤੇ ਯਰੂਸ਼ਲਮ ਦੀ ਸਫੀਲ ਤੇ ਹਾਸ਼ੋਰ ਤੇ ਮਗਿੱਦੋ ਤੇ ਗਜਰ ਬਣਾਏ । 16ਮਿਸਰ ਦਾ ਰਾਜਾ ਫਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਨੂੰ ਲੈ ਕੇ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ ਇਹ ਦਾਜ ਵਿੱਚ ਦੇ ਦਿੱਤਾ ।

17ਸੁਲੇਮਾਨ ਨੇ ਗਜਰ ਅਤੇ ਹੇਠਲਾ ਬੈਤ ਹੋਰੋਨ ਬਣਾਏ । 18ਨਾਲੇ ਬਆਲਾਥ ਤੇ ਤਦਮੋਰ ਜੋ ਉਸ ਦੇਸ ਦੀ ਉਜਾੜ ਵਿੱਚ ਸਨ । 19ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਤੇ ਲਬਾਨੋਨ ਵਿੱਚ ਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣੇ ਚਾਹੁੰਦਾ ਸੀ ।

20ਅਮੋਰੀਆਂ, ਹਿੱਤੀਆਂ, ਫਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ । 21ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ ਉਨ੍ਹਾਂ ਉੱਤੇ ਸੁਲੇਮਾਨ ਨੇ ਬੇਗਾਰ ਦਾ ਡੰਨ ਜੋ ਅੱਜ ਤੱਕ ਹੈ ਲਾਇਆ ।

22ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ । ਉਹ ਜੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ ।

23ਇਹ ਸਾਢੇ ਪੰਜ ਸੋ ਚੌਹਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ ।

24ਪਰ ਫਿਰਊਨ ਦੀ ਧੀ ਦਾਊਦ ਦੇ ਸ਼ਹਿਰੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ ।

25ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ । ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ ।

26ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜ ਅਸਿਓਨ ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ । 27ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸੇਵਕ ਜੋ ਸਮੁੰਦਰ ਦੇ ਜਾਣਕਾਰ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ । ਉਹ ਓਫੀਰ ਵਿੱਚ ਆਏ ਅਤੇ ਓਥੋਂ ਚਾਰ ਸੌ ਵੀਹ ਤੋੜੇ ਸੋਨੇ ਦੇ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਲਿਆਏ ।

28

Copyright information for PanULB