2 Chronicles 10

1ਤਾਂ ਰਹਬੁਆਮ ਸ਼ਕਮ ਨੂੰ ਗਿਆ ਇਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ । 2ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ

3ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਸੋ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ 4ਕਿ ਤੁਹਾਡੇ ਪਿਤਾ ਨੇ ਸਾਡਾ ਜੂਆ ਔਖਾ ਕਰ ਰੱਖਿਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਟਹਿਲ ਅਤੇ ਉਸ ਭਾਰੀ ਜੂਏ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰ ਦਿਓ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ 5ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ

6ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ ? 7ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੀਆਂ-ਮਿੱਠੀਆਂ ਗੱਲਾਂ ਆਖੋ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ

8ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ, ਸਲਾਹ ਕੀਤੀ 9ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ ?

10ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਖਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ ! 11ਮੇਰੇ ਪਿਤਾ ਨੇ ਤਾਂ ਭਾਰੀ ਜੂਆ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਏ ਨੂੰ ਹੋਰ ਵੀ ਭਾਰੀ ਕਰਾਂਗਾ ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂ ਕੋਟਲਿਆਂ ਨਾਲ ਫੰਡਾਂਗਾ !

12ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ 13ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ 14ਲੰਗੋਟੀਏ ਯਾਰਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਆ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ । ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆ ਵਾਲੇ ਕੋਟਲਿਆਂ ਨਾਲ ਫੰਡਾਂਗਾ

15ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ

16ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ । ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ 17ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ 18ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਭੇਜਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ । ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ ।

19

Copyright information for PanULB