2 Chronicles 11

1ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁਧ ਦੇ ਚੁਣਵੇਂ ਸੂਰਮੇ ਇੱਕਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ

2ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਆਯਾਹ ਨੂੰ ਆਇਆ 3ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ 4ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ । ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ ।

5ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ 6ਸੋ ਉਸ ਨੇ ਬੈਤਲਹਮ, ਏਟਾਮ, ਤਕੋਆ 7ਬੈਤ ਸੂਰ, ਸੋਕੋ, ਅਦੁੱਲਾਮ, 8ਗਥ, ਮਾਰੇਸ਼ਾਹ, ਜ਼ੀਫ਼, 9ਅਦੋਰਇਮ, ਲਿਕਸ਼, ਅਜ਼ੇਕਾਹ, 10ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ

11ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਮੁੱਕਰਰ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ 12ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ ।

13ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ ਆਪਣੀ ਸਰਹਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ 14ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ 15ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁੱਕਰਰ ਕੀਤੇ

16ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ 17ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲਾਂ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ ।

18ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ 19ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਉ, ਸ਼ਮਰਯਾਹ ਅਤੇ ਜਾਹਮ

20ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਵਿਆਹ ਲਿਆ ਜਿਸ ਵਿੱਚੋ ਉਹ ਦੇ ਅਬੀਯਾਹ, ਅੱਤਈ, ਜ਼ੀਜਾ ਅਤੇ ਸ਼ਲੋਮੀਥ ਜੰਮੇ 21ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ

22ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬੀਯਾਹ ਨੂੰ ਮੁੱਖੀਆ ਮੁੱਕਰਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ ।

23

Copyright information for PanULB