2 Chronicles 12

1ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ

2ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੇ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ 3ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ 4ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ ।

5ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ 6ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ

7ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ 8ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ

9ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ 10ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਉਹਨਾਂ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ ।

11ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਉਹ ਨਿਗਾਹਬਾਨ ਆਉਂਦੇ ਅਤੇ ਉਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ 12ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ ।

13ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ । ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਅਮਾਹ ਅੰਮੋਨਣ ਸੀ 14ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ 15ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕਿ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ ਤਾਂ ਰਹਬੁਆਮ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ ।

16

Copyright information for PanULB