2 Chronicles 17

1ਉਸ ਦਾ ਪੁੱਤਰ ਯਹੋਸ਼ਾਫ਼ਾਟ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ 2ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ

3ਅਤੇ ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ 4ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ

5ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਦੇ ਕੋਲ ਚੜਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ 6ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ । ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ

7ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ 8ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਆਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਤੇ ਟੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ 9ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ ।

10ਤਾਂ ਯਹੋਵਾਹ ਦਾ ਭੈ ਯਹੂਦਾਹ ਦੇ ਆਲੇ ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਟ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ 11ਅਤੇ ਕਈ ਫਲਿਸਤੀ ਯਹੋਸ਼ਾਫ਼ਾਟ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ

12ਅਤੇ ਯਹੋਸ਼ਾਫ਼ਾਟ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ 13ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਜੋਧੇ ਰਹਿੰਦੇ ਸਨ

14ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰ ਬੀਰ ਸਨ 15ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ 16ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ 17ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ 18ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ ।

19

Copyright information for PanULB