2 Chronicles 30

1ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਅਫਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿੱਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ 2ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ 3ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ

4ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ 5ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ ਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ

6ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ

7ਅਤੇ ਤੁਸੀਂ ਆਪਣੇ ਪਿਉ-ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ 8ਹੁਣ ਤੁਸੀਂ ਆਪਣੇ ਪਿਉ-ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ 9ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ

10ਸੋ ਹਲਕਾਰੇ ਅਫਰਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ 11ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ 12ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ ।

13ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ 14ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ 15ਫੇਰ ਦੂਜੇ ਮਹੀਨੇ ਦੀ ਚੌਦਵੀਂ ਤਰੀਖ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ

16ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ 17ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ

18ਕਿਉਂ ਜੋ ਅਫਰਈਮ ਅਤੇ ਮਨੱਸ਼ਹ ਅਤੇ ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ 19ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ 20ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ

21ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ 22ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ ।

23ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ 24ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ

25ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ 26ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ ।

27

Copyright information for PanULB