2 Chronicles 33

1ਮਨੱਸ਼ਹ ਬਾਰਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ । ਉਸ ਨੇ ਯਰੂਸ਼ਲਮ ਵਿੱਚ ਪਚਵੰਜਾ ਸਾਲ ਰਾਜ ਕੀਤਾ 2ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ 3ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸਵਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ

4ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ 5ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਸਾਰੇ ਸਵਰਗੀ ਲਸ਼ਕਰ ਲਈ ਜਗਵੇਦੀਆਂ ਬਣਾਈਆਂ 6ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ । ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

7ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਆਪਣਾ ਨਾਮ ਸਦਾ ਤੱਕ ਰੱਖਾਂਗਾ 8ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ 9ਮੱਨਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ ।

10ਤਾਂ ਯਹੋਵਾਹ ਨੇ ਮੱਨਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ 11ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ

12ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ 13ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ । ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ

14ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ 15ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਹਾੜ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ

16ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ 17ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ

18ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ ।

19ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ 20ਤਾਂ ਮਨੱਸ਼ਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ ।

21ਆਮੋਨ ਬਾਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਦੋ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ 22ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਅਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ 23ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ

24ਸੋ ਉਹ ਦੇ ਟਹਿਲੂਆਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਹ ਨੂੰ ਉਹ ਦੇ ਮਹਿਲ ਦੇ ਵਿੱਚ ਹੀ ਮਾਰ ਸੁੱਟਿਆ ਪਰ ਉਸ ਦੇਸ ਦਿਆਂ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਤੇ ਦੇਸ ਦਿਆਂ ਲੋਕਾਂ ਨੇ ਉਹ ਦੇ ਪੁੱਤਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ ।

25

Copyright information for PanULB