2 Samuel 8

1ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ । ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿਚੋਂ ਖੋਹ ਲਈ ।

2ਅਤੇ ਉਸ ਨੇ ਮੋਆਬ ਨੂੰ ਵੀ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਸੇਵਕ ਬਣੇ ਅਤੇ ਭੇਂਟ ਚੜ੍ਹਾਉਣ ਲਈ ਲਿਆਏ ।

3ਦਾਊਦ ਨੇ ਸੋਬਾਰ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਦਰਿਆ ਉੱਤੇ ਆਪਣੇ ਦੇਸ਼ ਨੂੰ ਛਡਾਉਣ ਨਿੱਕਲਿਆ ਸੀ । 4ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ । ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆਂ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਰੱਖ ਲਏ ।

5ਜਦ ਦੰਮਿਸਕ ਦੇ ਅਰਾਮੀ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਦੰਮਿਸਕੀ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ । 6ਤਦ ਦਾਊਦ ਨੇ ਦੰਮਿਸਕੀ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਸੇਵਕ ਬਣੇ ਅਤੇ ਭੇਂਟ ਲਿਆਏ । ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਹਨੂੰ ਜਿੱਤ ਬਖਸ਼ਦਾ ਸੀ ।

7ਦਾਊਦ ਨੇ ਹਦਦਅਜ਼ਰ ਦੇ ਦਾਸਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ । 8ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦੇ ਸ਼ਹਿਰਾਂ ਵਿੱਚੋਂ ਸਨ, ਦਾਊਦ ਰਾਜਾ ਢੇਰ ਸਾਰਾ ਪਿੱਤਲ ਲੈ ਆਇਆ ।

9ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਜੋ ਦਾਊਦ ਨੇ ਹਦਦਅਜ਼ਰ ਦੀ ਸਾਰੀ ਫੋਜ ਨੂੰ ਮਾਰਿਆ ਹੈ, 10ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਲੜਾਈ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ । ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ ।

11ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ । 12ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ,

13ਜਦ ਦਾਊਦ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ । 14ਉਸ ਨੇ ਅਦੋਮ ਵਿੱਚ ਚੌਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਕੀਆਂ ਬਿਠਾਈਆਂ । ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ । ਜਿੱਥੇ-ਜਿੱਥੇ ਦਾਊਦ ਗਿਆ, ਯਹੋਵਾਹ ਦਾਊਦ ਨੂੰ ਜਿੱਤ ਬਖ਼ਸ਼ਦਾ ਰਿਹਾ ।

15ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ । 16ਸੂਰਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ । ਅਹੀਲੂਦ ਦਾ ਪੁੱਤਰ ਯਹੋਸਾਫਾਤ ਇਤਿਹਾਸ ਦਾ ਲਿਖਾਰੀ ਸੀ । 17ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਲਿਖਾਰੀ ਸੀ, ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫ਼ਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਦੀਵਾਨ ਸਨ ।

18

Copyright information for PanULB