Exodus 1

1ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ । 2ਰਊਬੇਨ ਸ਼ਿਮਓਨ ਲੇਵੀ ਯਹੂਦਾਹ 3ਯਿੱਸਾਕਾਰ ਜ਼ਬੁਲੂਨ ਬਿਨਯਾਮੀਨ 4ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ । 5ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ ।

6ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ । 7ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ । ਵਧਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ ।

8ਤਾਂ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ । 9ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ । 10ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਵ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ ਤੋਂ ਉਤਾਹਾਂ ਨੂੰ ਚਲੇ ਜਾਣ ।

11ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕਰੋੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ । 12ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ ।

13ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ । 14ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ । ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ ।

15ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ 16ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ । 17ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ ।

18ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ ? 19ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ ।

20ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ । 21ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ । ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ ।

22

Copyright information for PanULB