Exodus 18

1ਜਦ ਮੂਸਾ ਦੇ ਸੌਹਰੇ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁੱਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ । 2ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ 3ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ । 4ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ ।

5ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ । 6ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ ।

7ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ । 8ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁੱਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ ।

9ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ । 10ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ । 11ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ ।

12ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ ।

13ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ । 14ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁੱਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ ?

15ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ । 16ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗਵਾਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ ।

17ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ । 18ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ । ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ । 19ਤੂੰ ਹੁਣ ਮੇਰੀ ਗੱਲ ਸੁਣ । ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ । ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ । 20ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ ।

21ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ । ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ । 22ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ । 23ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾ ਨੂੰ ਜਾਣਗੇ ।

24ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ । 25ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ । 26ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ । ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ ।

27

Copyright information for PanULB