Ezekiel 25

1ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ

3ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ । 4ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ । 5ਮੈਂ ਰਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ !

6ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ । 7ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆ ਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ਼ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ !

8ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ । 9ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ-ਯਸ਼ੀਮੋਥ, ਬਅਲ-ਮਅੋਨ ਅਤੇ ਕਿਰਯਾਥਇਮ, ਖੋਲ੍ਹ ਦਿਆਂਗਾ । 10ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨੀਆਂ ਦੇ ਨਾਲ ਅਧਿਕਾਰ ਲਈ ਦਿਆਂਗਾ, ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ । 11ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ !

12ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ । 13ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ ।

14ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।

15ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ਼ ਕਰ ਦੇਣ । 16ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ਼ ਕਰ ਦਿਆਂਗਾ । ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !

17

Copyright information for PanULB