Ezekiel 37

1ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ । 2ਮੈਨੂੰ ਉਹਨਾਂ ਦੇ ਆਲੇ ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ । 3ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ ।

4ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ ! 5ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ ! ਮੈਂ ਤੁਹਾਡੇ ਅੰਦਰ ਆਤਮਾ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਵੋਗੀਆਂ । 6ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ । ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ !

7ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ । 8ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਉਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਹਨਾਂ ਨੂੰ ਢੱਕ ਲਿਆ, ਪਰ ਉਹਨਾਂ ਵਿੱਚ ਆਤਮਾ ਨਹੀਂ ਸੀ ।

9ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ! ਤੂੰ ਆਤਮਾ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਆਤਮਾ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ । 10ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਆਤਮਾ ਪੈ ਗਿਆ । ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ ।

11ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ ! 12ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ ।

13ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ! 14ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ । ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ ।

15ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ 16ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਅਫਰਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ ।” 17ਉਹਨਾਂ ਨੂੰ ਇੱਕ ਦੂਜੀ ਨਾਲ ਜੋੜ ਦੇ, ਤਾਂ ਕਿ ਤੇਰੇ ਲਈ ਇੱਕੋ ਲੱਕੜੀ ਬਣ ਜਾਵੇ ਅਤੇ ਉਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ ।

18ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ ? ਕੀ ਤੂੰ ਸਾਨੂੰ ਨਹੀਂ ਦੱਸੇਂਗਾ ? 19ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ । ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ । ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ । 20ਉਹ ਲੱਕੜੀਆਂ ਜਿਹਨਾਂ ਉੱਤੇ ਤੂੰ ਲਿਖਦਾ ਹੈਂ, ਉਹਨਾਂ ਦੀਆਂ ਅੱਖਾਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ ।

21ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ । 22ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ । 23ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।

24ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ । 25ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ । ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ ।

26ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ । ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ । 27ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ । ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ !

28

Copyright information for PanULB