Isaiah 36

1ਹਿਜ਼ਕੀਯਾਹ ਰਾਜਾ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦਾ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ । 2ਫੇਰ ਅੱਸ਼ੂਰ ਦੇ ਰਾਜੇ ਨੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਘੱਲਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ । 3ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ ।

4ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਫ਼ਰਮਾਉਂਦਾ ਹੈ, ਤੂੰ ਕਿਸ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ ? 5ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ । ਹੁਣ ਤੈਨੂੰ ਕਿਸ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ ?

6ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ । ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ । ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਨਾਲ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ । 7ਪਰ ਜੇ ਤੂੰ ਮੈਨੂੰ ਆਖੇਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ ?

8ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ । ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ ।

9ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ ? 10ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਉੱਤੇ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ !

11ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ । 12ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ ?

13ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ ! 14ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ । 15ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ ।

16ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਫ਼ਰਮਾਉਂਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ । 17ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗਾਂ ਦਾ ਦੇਸ ਹੈ ।

18ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ ! 19ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ ? ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ ? ਸਫਰਵਾਇਮ ਦੇ ਦੇਵਤੇ ਕਿੱਥੇ ਹਨ ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ ? 20ਦੇਸ-ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ ?

21ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ । ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ ।

22

Copyright information for PanULB