Isaiah 8

1ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ” 2ਸੋ ਮੈਂ ਊਰੀਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ ।

3ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ, 4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ ।

5ਯਹੋਵਾਹ ਫੇਰ ਮੇਰੇ ਨਾਲ ਬੋਲਿਆ: 6ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ । 7ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ ।

8ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ !

9ਹੇ ਲੋਕੋ ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ! 10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ ।

11ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ 12ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈ ਖਾਂਦੀ ਹੈ, ਤੁਸੀਂ ਉਸ ਤੋਂ ਭੈ ਨਾ ਖਾਇਓ, ਨਾ ਹੀ ਕੰਬੋ । 13ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ ।

14ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ । 15ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ ।

16ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ 17ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ । 18ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ ।

19ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ ? 20ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ ।

21ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ । ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ ! ਬਿਪਤਾ ਅਤੇ ਹਨੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ ।

22

Copyright information for PanULB