Jeremiah 41

1ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ 2ਤਾਂ ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ 3ਨਾਲੇ ਇਸ਼ਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਜੋਧੇ ਸਨ ਮਾਰ ਸੁੱਟਿਆ ।

4ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ 5ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਂਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ

6ਤਾਂ ਨਥਨਯਾਹ ਦਾ ਪੁੱਤਰ ਇਸ਼ਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿਕਲਿਆ । ਉਹ ਤੁਰਿਆ ਜਾਂਦਾ ਰੋਂਦਾ ਸੀ । ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ 7ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਅਪੜੇ ਤਾਂ ਨਥਨਯਾਹ ਦਾ ਪੁੱਤਰ ਇਸ਼ਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ

8ਪਰ ਉਹਨਾਂ ਵਿੱਚ ਦਸ ਮਨੁੱਖ ਨਿਕਲੇ ਜਿਹਨਾਂ ਨੇ ਇਸ਼ਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੋਂ, ਤੇਲ ਅਤੇ ਸਹਿਤ ਦੇ ਗੁਦਾਮ ਲੁਕਾਏ ਹੋਏ ਹਨ । ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ 9ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸ਼ਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ । ਉਸ ਨੂੰ ਨਥਨਯਾਹ ਦੇ ਪੁੱਤਰ ਇਸ਼ਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ

10ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੁੰਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ । ਨਥਨਯਾਹ ਦਾ ਪੁੱਤਰ ਇਸ਼ਮਾਏਲ ਉਹਨਾ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ

11ਜਦ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ 12ਤਾਂ ਓਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸ਼ਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ

13ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸ਼ਮਾਏਲ ਨਾਲ ਸਨ ਕਾਰੇਅਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ 14ਫੇਰ ਸਾਰੇ ਲੋਕ ਜਿਹਨਾਂ ਨੂੰ ਇਸ਼ਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਅਹ ਦੇ ਪੁੱਤਰ ਯੋਹਾਨਾਨ ਕੋਲ ਗਏ

15ਪਰ ਨਥਨਯਾਹ ਦਾ ਪੁੱਤਰ ਇਸ਼ਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆ ਕੋਲ ਚੱਲਾ ਗਿਆ 16ਕਾਰੇਅਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸ਼ਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਜੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ

17ਤਾਂ ਉਹ ਚੱਲੇ ਗਏ ਅਤੇ ਗੇਰੂਥ ਅਤੇ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਭਈ ਮਿਸਰ ਨੂੰ ਜਾਣ ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸ਼ਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ ।

18

Copyright information for PanULB