Job 25

1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, 2“ਰਾਜ ਅਤੇ ਭੈ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ । 3ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ ?

4ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ ? 5ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ । ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ ?”

6

Copyright information for PanULB