Job 34

1ਤਦ ਅਲੀਹੂ ਨੇ ਹੋਰ ਇਹ ਆਖਿਆ, 2“ਹੇ ਬੁੱਧਵਾਨੋ ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ ! ਮੇਰੇ ਵੱਲ ਕੰਨ ਲਾਓ । 3ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ ।

4ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ ।

5ਕਿਉਂ ਜੋ ਅਯੂੱਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ । 6ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਨਿਰਅਪਰਾਧ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ ।

7ਅਯੂੱਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ, 8ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ ? 9ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ !

10ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ ! 11ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ । 12ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ ।

13ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ ? 14ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ, 15ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ ।

16ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ ! 17ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ ?

18ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿੰਕਮਾ ਹੈਂ ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ ? 19ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ ! 20ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ ।

21ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ । 22ਅਜਿਹਾ ਕੋਈ ਹਨੇਰਾ ਜਾਂ ਘੁੱਪ ਹਨੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ, 23ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ ।

24ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ । 25ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ ।

26ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ, 27ਇਸ ਲਈ ਕਿ ਉਹ ਉਹ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ, 28ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ ।

29ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ, 30ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ ਵਿੱਚ ਫ਼ਸਾਵੇ ।

31ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ ? 32ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ ? 33ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ !

34ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ, 35ਅਯੂੱਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ !

36ਕਾਸ਼ ਕਿ ਅਯੂੱਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ ! ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ ।”

37

Copyright information for PanULB