Joshua 9

1ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਹਾੜ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ । 2ਤਦ ਉਹਨਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਯੁੱਧ ਕਰਨ ਲਈ ਇਕੱਠਾ ਕੀਤਾ ।

3ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ । 4ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਹਲਕਾਰੇ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਖੋਤਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ । 5ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ ।

6ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ । 7ਇਸਰਾਏਲ ਦੇ ਮਨੁੱਖਾਂ ਨੇ ਉਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ ਕਿਵੇਂ ਬੰਨ੍ਹ ਲਈਏ ? 8ਫਿਰ ਉਹਨਾਂ ਨੇ ਯਹੋਸ਼ੁਆ ਨੇ ਆਖਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਤਾਂ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਤੁਸੀਂ ਕੌਣ ਹੋ ਅਤੇ ਕਿੱਥੋਂ ਆਏ ਹੋ ?

9ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ । 10ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ ।

11ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਸਤ ਲੈ ਕੇ ਉਹਨਾਂ ਦੇ ਮਿਲਣ ਲਈ ਜਾਓ ਅਤੇ ਉਹਨਾਂ ਨੂੰ ਆਖੋ ਕਿ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ । 12ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ । 13ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ ।

14ਤਾਂ ਉਹਨਾਂ ਮਨੁੱਖਾਂ ਨੇ ਉਹਨਾਂ ਦੀ ਰਸਤ ਤੋਂ ਲਿਆ ਪਰ ਉਹਨਾਂ ਨੇ ਯਹੋਵਾਹ ਦੀ ਸਲਾਹ ਨਾ ਲਈ । 15ਉਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨਾਲ ਸੁਲਾਹ ਕਰ ਲਈ ਅਤੇ ਉਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਸਹੁੰ ਖਾਧੀ ।

16ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ । 17ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ ।

18ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ । 19ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ ।

20ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਆ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ । 21ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ ।

22ਯਹੋਸ਼ੁਆ ਨੇ ਉਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸੀਂ ਸਾਨੂੰ ਇਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਜਦ ਕਿ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ । 23ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ ।

24ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ । 25ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ ।

26ਉਸ ਨੇ ਉਹਨਾਂ ਨਾਲ ਉਹ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਉਹਨਾਂ ਨੂੰ ਬਚਾ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਨਾ ਵੱਢਿਆ । ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ ।

27

Copyright information for PanULB