Numbers 12

1ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ । ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ, 2ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ, 3ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਵ ਦਾ ਸੀ ।

4ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ । 5ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ ।

6ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ । 7ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ । ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ । 8ਮੈਂ ਉਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ । ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ ?

9ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ । 10ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ !

11ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ । 12ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ ।

13ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ । 14ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ । 15ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ ।

ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ ।

16

Copyright information for PanULB