Numbers 13

1ਯਹੋਵਾਹ ਨੇ ਮੂਸਾ ਨੂੰ ਆਖਿਆ, 2ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ । ਉਨ੍ਹਾਂ ਦੇ ਪਿਉ-ਦਾਦਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ ।

3ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ । ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ । 4ਅਤੇ ਉਹਨਾਂ ਦੇ ਨਾਮ ਇਹ ਸਨ- ਰਊਬੇਨ ਦੇ ਗੋਤ ਤੋਂ ਜ਼ਕੂਰ ਦਾ ਪੁੱਤਰ ਸ਼ੰਮੂਆ ।

5ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ । 6ਯਹੂਦਾਹ ਦੇ ਗੋਤ ਤੋਂ ਯਫੁਨੰਹ ਦਾ ਪੁੱਤਰ ਕਾਲੇਬ । 7ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ । 8ਅਫ਼ਰਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ ।

9ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ । 10ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ । 11ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ । 12ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ ।

13ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ । 14ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ । 15ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ । 16ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ ।

17ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ । 18ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ । 19ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ । 20ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ । ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ ।

21ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ । 22ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਆਨਾਕ ਦੀ ਅੰਸ਼ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ ।

23ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ । 24ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ ।

25ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ । 26ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ ।

27ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ । ਉੱਥੇ ਸੱਚਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ । 28ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਆਨਾਕ ਦੇ ਵਾਸੀਆਂ ਨੂੰ ਵੀ ਵੇਖਿਆ । 29ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੁਸੀ, ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ ।

30ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ । ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ । 31ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ ।

32ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ । ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ਼ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡੀਆਂ ਵਰਗੇ ਹਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਵੀ ਅਸੀਂ ਕੁਝ ਵੀ ਨਹੀਂ ਹਾਂ ।

33

Copyright information for PanULB