Numbers 29

1ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ । ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ ।

2ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ ਅਤੇ ਦੋਸ਼ ਤੋਂ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ।

3ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ 4ਅਤੇ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ 5ਨਾਲੇ ਤੁਹਾਡੇ ਪਰਾਸਚਿਤ ਲਈ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

6ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ।

7ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੁੱਖ ਦਿਓ ਪਰ ਕੋਈ ਕੰਮ-ਧੰਦਾ ਨਾ ਕਰੋ । 8ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ । ਤੁਹਾਡੇ ਚੜ੍ਹਾਵੇ ਦੋਸ਼ ਤੋਂ ਰਹਿਤ ਹੋਣ

9ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ । ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ 10ਅਤੇ ਉਨ੍ਹਾਂ ਸੱਤਾਂ ਭੇਡ ਦਾ ਬੱਚਿਆਂ ਵਿੱਚੋਂ ਹਰ ਇੱਕ ਭੇਡ ਦਾ ਬੱਚੇ ਲਈ ਇੱਕ ਦਸਵੰਧ ਹੋਵੇ । 11ਅਤੇ ਪਰਾਸਚਿਤ ਲਈ ਪਾਪ ਦੀ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

12ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ । 13ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਤੋਂ ਰਹਿਤ ਹੋਣ ।

14ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ 15ਅਤੇ ਉਨ੍ਹਾਂ ਚੌਦਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦਾ ਬੱਚੇ ਲਈ ਇੱਕ ਦਸਵੰਧ 16ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

17ਦੂਜੇ ਦਿਨ ਬਾਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । 18ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 19ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

20ਤੀਜੇ ਦਿਨ ਗਿਆਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । 21ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੀਆਂ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦਿਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 22ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਦੀ ਭੇਟ ਲਈ ਚੜ੍ਹਾਇਆ ਜਾਵੇ ।

23ਚੌਥੇ ਦਿਨ ਦਸ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । 24ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੀਆਂ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 25ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦਿਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

26ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । 27ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 28ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

29ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । 30ਵਹਿੜਿਆਂ, ਭੇਡੂਆਂ ਅਤੇ ਭੇਡ ਦਿਆਂ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 31ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

32ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । 33ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 34ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

35ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ । 36ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ।

37ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । 38ਅਤੇ ਹੋਮ ਬਲੀ ਅਤੇ ਉਸ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।

39ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ । ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁਖ-ਸਾਂਦ ਦੀਆਂ ਭੇਟਾਂ ਲਈ ਹੋਣ । ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ ।

40

Copyright information for PanULB