Numbers 33

1ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ । 2ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਲਾਂ ਇਹ ਹਨ

3ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ । ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ । 4ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸ਼ਜਾ ਵੀ ਦਿੱਤੀ ।

5ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ । 6ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ । 7ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ ।

8ਤਦ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ । 9ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ । 10ਫੇਰ ਉਨ੍ਹਾਂ ਨੇ ਏਲੀਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ ।

11ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ । 12ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ । 13ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ । 14ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦਿਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ ।

15ਫੇਰ ਰਫ਼ੀਦਿਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ । 16ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਅਵਾਹ ਵਿੱਚ ਡੇਰੇ ਲਾਏ 17ਤਾਂ ਕਿਬਰੋਥ-ਹੱਤਅਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ 18ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ ।

19ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ । 20ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ 21ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ 22ਤਾਂ ਰਿੱਸਾਹ ਤੋਂ ਕੂਚ ਕੇ ਕੇ ਕਹੇਲਾਥਾਹ ਵਿੱਚ ਡੇਰੇ ਲਾਏ ।

23ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਹਾੜ ਵਿੱਚ ਡੇਰੇ ਲਾਏ 24ਤਾਂ ਸ਼ਾਫ਼ਰ ਪਹਾੜ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ 25ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲਾਸ਼ ਵਿੱਚ ਡੇਰੇ ਲਾਏ । 26ਫੇਰ ਮਕਹੇਲਾਸ਼ ਤੋਂ ਕੂਚ ਕਰ ਕੇ ਤਾਹਥ ਵਿੱਚ ਡੇਰੇ ਲਾਏ

27ਅਤੇ ਤਾਹਥ ਤੋਂ ਕੂਚ ਕਰ ਕੇ ਥਾਰਹ ਵਿੱਚ ਡੇਰੇ ਲਾਏ । 28ਅਤੇ ਥਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ 29ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ 30ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ

31ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ 32ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ । 33ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ 34ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ

35ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ 36ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ 37ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਹਾੜ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ

38ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ । ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ 39ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਹਾੜ ਉੱਤੇ ਮਰ ਗਿਆ ।

40ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ ।

41ਅਤੇ ਉਨ੍ਹਾਂ ਨੇ ਹੋਰ ਪਹਾੜ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ । 42ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੁਨੋਨ ਵਿੱਚ ਡੇਰੇ ਲਾਏ । 43ਤਾਂ ਫ਼ੁਨੋਨ ਤੋਂ ਕੂਚ ਕਰ ਕੇ ਓ ਬੋਥ ਵਿੱਚ ਡੇਰੇ ਲਾਏ ।

44ਅਤੇ ਓ ਬੋਥ ਤੋਂ ਕੂਚ ਕਰ ਕੇ ਇਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ । 45ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ-ਗਾਦ ਵਿੱਚ ਡੇਰੇ ਲਾਏ । 46ਅਤੇ ਦੀਬੋਨ-ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ ।

47ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ । 48ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ । 49ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ-ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ ।

50ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ, 51ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ 52ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ ।

53ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ । 54ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ । ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜਿਆਂ ਨੂੰ ਘੱਟ ਜ਼ਮੀਨ ਦਿਓ । ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ । ਆਪਣੇ ਪਿਉ-ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ ।

55ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ । ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ !

56

Copyright information for PanULB