Proverbs 15

1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ । 2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋ ਬੱਸ ਮੂਰਖਤਾਈ ਨਿੱਕਲਦੀ ਹੈ ।

3ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ । 4ਸ਼ਾਂਤੀ ਦੇਣ ਵਾਲੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ ।

5ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ । 6ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ ।

7ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ । 8ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।

9ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ । 10ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ ।

11ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ ? 12ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ ।

13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ । 14ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ ।

15ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ । 16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ ।

17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ । 18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ ।

19ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ । 20ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ ।

21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ । 22ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ ।

23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ । 24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ ।

25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ । 26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ ।

27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ । 28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋ ਬੁਰੀਆਂ ਗੱਲਾਂ ਨਿੱਕਲਦੀਆਂ ਹਨ ।

29ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ । 30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ ।

31ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ । 32ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ ।

ਯਹੋਵਾਹ ਦਾ ਭੈ ਮੰਨਣ ਨਾਲ ਸਿੱਖਿਆ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ ।

33

Copyright information for PanULB