Proverbs 5

1ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ, 2ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,

3ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ, 4ਪਰ ਅੰਤ ਵਿੱਚ ਉਹ ਨਾਗ-ਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ !

5ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ । 6ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ ।

7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ । 8ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,

9ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ, 10ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ

11ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ 12ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ !

13ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ ! 14ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ ।

15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ । 16ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ ? 17ਉਹ ਇੱਕਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ ।

18ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ । 19ਉਹ ਪਿਆਰੀ ਹਿਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ ।

20ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ ? 21ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ ।

22ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ । ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ ।

23

Copyright information for PanULB