Psalms 1

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ ।

3

ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁੱਝ ਉਹ ਕਰੇ ਉਹ ਸਫ਼ਲ ਹੁੰਦਾ ਹੈ ।

4

ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ ।
5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,

6

ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।

Copyright information for PanULB