Psalms 10

1ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ ? 2ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ ! 3ਕਿਉਂ ਜੋ ਦੁਸ਼ਟ ਆਪਣੇ ਮਨ ਦੀਆ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ ।

4ਦੁਸ਼ਟ ਆਪਣੇ ਮੂੰਹ ਦੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ । 5ਉਸ ਦੀ ਚਾਲ ਹਰ ਵੇਲੇ ਇਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆ ਉੱਤੇ ਫੁੰਕਾਰੇ ਮਾਰਦਾ ਹੈ ।

6ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓ-ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ । 7ਉਹ ਦਾ ਮੂੰਹ ਫਿਟਕਾਰ, ਛੱਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ ।

8ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆ ਹੋਈਆਂ ਹਨ । 9ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ । 10ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ, ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ ।

11ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ । 12ਉੱਠ, ਹੇ ਯਹੋਵਾਹ ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ ।

13ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ ? 14ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ ।

15ਦੁਸ਼ਟ ਦੀ ਬਾਂਹ ਭੰਨ ਸੁੱਟ ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁੱਝ ਹੋਰ ਨਾ ਲੱਭੇ । 16ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ । ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ ।

17ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ ਕਰੇਂਗਾ, ਤੂੰ ਆਪਣਾ ਕੰਨ ਲਾਏਗਾ ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ ।

18

Copyright information for PanULB