Psalms 114

1ਜਦ ਇਸਰਾਏਲ ਮਿਸਰ ਵਿਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, 2ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ ।

3ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ ! 4ਪਹਾੜ ਛੱਤਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ ।

5ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ ? 6ਹੇ ਪਹਾੜੋ, ਤੁਸੀਂ ਛੱਤਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ ? 7ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁੱਖ ਕੰਬ,

ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ ।

8

Copyright information for PanULB