Psalms 118

1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ ! 2ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ ।

3ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ । 4ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ ! ।

5ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ । 6ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ ? 7ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ ।

8ਆਦਮੀ ਉੱਤੇ ਭਰੋਸੇ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ । 9ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ ।

10ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ । 11ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ । 12ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ ।

13ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ । 14ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ ।

15ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ । 16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ ।

17ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ । 18ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ ।

19ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ । 20ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿਚੋਂ ਦੀ ਜਾਣਗੇ । 21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ ।

22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰ ਹੋ ਗਿਆ । 23ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ ।

24ਏਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ ! 25ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕੇ !

26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ । 27ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, — ਜਗਵੇਦੀ ਦੇ ਸਿੰਙਾਂ ਤੱਕ । 28ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ । ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ ।

ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ ।

29

Copyright information for PanULB