Psalms 12

ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ

1ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਇਮਾਨਦਾਰ ਜਾਂਦੇ ਰਹੇ ਹਨ ।

2ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ । 3ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ । 4ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ । ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ ?

5ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।

6ਯਹੋਵਾਹ ਦੇ ਬਚਨ ਪਾਕ ਬਚਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ । 7ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ । ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ ।

8

Copyright information for PanULB