Psalms 120

ਯਾਤਰਾ ਦਾ ਗੀਤ

1ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ । 2ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ !

3ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ ? 4ਸੂਰਮੇ ਦੇ ਤਿੱਖੇ ਬਾਣ, ਝਾੜੀ ਦੇ ਅੰਗਿਆਰੇ ਨਾਲ !

5ਹਾਏ ਮੈਨੂੰ ਜੋ ਮੈਂ ਮਸ਼ਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ ! 6ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ । ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ !

7

Copyright information for PanULB