Psalms 121

ਯਾਤਰਾ ਦਾ ਗੀਤ

1ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ ? 2ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।

3ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ, 4ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ !

5ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ । 6ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ ।

7ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ । ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ !

8

Copyright information for PanULB