Psalms 128

ਯਾਤਰਾ ਦਾ ਗੀਤ

1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ ।

3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ । 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ । 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ, ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ ! ਇਸਰਾਏਲ ਉੱਤੇ ਸਲਾਮਤੀ ਹੋਵੇ ।

6

Copyright information for PanULB