Psalms 140

ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ

1ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, 2ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ ! 3ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ ! ।

4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ ! 5ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ । ਸਲਹ ।

6ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ ! 7ਹੇ ਪ੍ਰਭੂ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਮੈਂ ਸਿਰ ਨੂੰ ਕੱਜਿਆ ਹੈ ! 8ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ ! । ਸਲਹ ।

9ਜਿਹੜੇ ਮੇਰੇ ਆਲੇ ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਨੂੰ ਢੱਕ ਦੇਵੇ ! 10ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ ! 11ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ !

12ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ । ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ ।

13

Copyright information for PanULB