Psalms 20

ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ

1ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ । 2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,

3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ । ਸਲਹ । 4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ ।

5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ । ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ । 6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ ।

7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ । 8ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ ।

ਹੇ ਯਹੋਵਾਹ, ਬਚਾ ਲੈ ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ !

9

Copyright information for PanULB