Psalms 23

ਦਾਊਦ ਦਾ ਭਜਨ

1ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ । 2ਉਹ ਮੈਨੂੰ ਹਰੇ ਹਰੇ ਘਾਹ ਦੀਆ ਜੂਹਾਂ ਵਿੱਚ ਬਿਠਾਉਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆ ਕੋਲ ਲੈ ਜਾਂਦਾ ਹੈ ।

3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿਤ ਮੇਰੀ ਅਗਵਾਈ ਕਰਦਾ ਹੈ ।

4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ । ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ ।

5ਤੂੰ ਮੇਰੇ ਵਿਰੋਧੀਆਂ ਦੇ ਸਨਮੁੱਖ ਮੇਰੇ ਅੱਗੇ ਮੇਜ਼ ਵਿਛਾਉਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ ।

ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ !

6

Copyright information for PanULB