Psalms 26

ਦਾਊਦ ਦਾ ਭਜਨ

1ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉਤੇ ਭਰੋਸਾ ਰੱਖਿਆ ਹੈ ਇਸ ਲਈ ਮੈਂ ਨਹੀਂ ਤਿਲਕਾਂਗਾ । 2ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ, 3ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ ।

4ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ । 5ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ ।

6ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ, 7ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਬਿਆਨ ਕਰਾਂ । 8ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ ।

9ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ । 10ਜਿਨ੍ਹਾ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ ।

11ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ । ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ ।

12

Copyright information for PanULB