Psalms 30

ਭਵਨ ਦੇ ਆਦਰ ਲਈ ਦਾਊਦ ਦਾ ਭਜਨ

1ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ । 2ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ । 3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਪਤਾਲ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ ।

4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ ! 5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ । ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈ ਕਾਰ ਹੋਵੇਗੀ ।

6ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ । 7ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਹਾੜ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ । 8ਹੇ ਯਹੋਵਾਹ, ਮੈਂ ਤੈਂਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,

9ਕਿ ਮੇਰੇ ਲਹੂ ਦਾ ਕੀ ਲਾਭ ਹੈ ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ ? ਭਲਾ, ਉਹ ਤੇਰੀ ਸਚਿਆਈ ਦੱਸੇਗੀ ? 10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ !

11ਤੂੰ ਮੇਰੇ ਪਿੱਟਣ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰ-ਕੱਸਾ ਬੱਧਾ । ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ ।

12

Copyright information for PanULB