Psalms 34

ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ

1ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ ।

2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ , ਦੀਨ ਲੋਕ ਸੁਣ ਕੇ ਆਨੰਦ ਹੋਣਗੇ । 3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ ।

4ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ । 5ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ । 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ ।

7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ । 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ । 9ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ ।

10ਸ਼ੇਰ ਬੱਚਿਆ ਨੂੰ ਘਾਟਾ ਪੈਂਦਾ ਅਤੇ ਭੁੱਖ ਲਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ । 11ਬੱਚਿਓ, ਆਓ,ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈ ਮੰਨਣਾ ਸਿਖਾਵਾਂਗਾ ।

12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ ? 13ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ । 14ਬਦੀ ਤੋਂ ਹਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ ।

15ਯਹੋਵਾਹ ਦੀਆ ਅੱਖੀਆਂ ਧਰਮੀਆ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ । 16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ । 17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ ।

18ਯਹੋਵਾਹ ਟੁੱਟੇ ਦਿੱਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ । 19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ । 20ਉਹ ਉਸ ਦੀਆ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ ।

21ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ । ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿਚੋ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ ।

22

Copyright information for PanULB