Psalms 46

ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ

1ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, 2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, 3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਸਦੇ ਵਧਣ ਦੇ ਕਾਰਨ ਥਰ ਥਰਾਉਣ । ਸਲਹ ।

4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ । 5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ ।

6ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ । 7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।

8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ । 9ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ !

10ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ ! ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।

11

Copyright information for PanULB