Psalms 60

ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ । ਜਦੋਂ ਉਹ ਅਰਮਨਹਰੈਮ ਅਤੇ ਅਰਮਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੋਨ ਦੀ ਤਰਾਈ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ

1ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ !

2ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ ! 3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ ।

4ਤੂੰ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ । ਸਲਹ । 5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲਈ ਤੇ ਸਾਨੂੰ ਉੱਤਰ ਦੇ ! ।

6ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ । 7ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,

8ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ ! 9ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲਈ ਜਾਵੇਗਾ ? ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾ ?

10ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ ? 11ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ । ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ !

12

Copyright information for PanULB