Psalms 61

ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ

1ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ ! 2ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ, 3ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁੱਖ ਇੱਕ ਤਕੜਾ ਬੁਰਜ ਹੈਂ ।

4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ । ਸਲਹ । 5ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ ।

6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ । 7ਉਹ ਪਰਮੇਸ਼ੁਰ ਦੇ ਸਨਮੁੱਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸਦੀ ਰੱਖਿਆ ਕਰਨ ।

ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ ।

8

Copyright information for PanULB